ਬਰਨਾਾਲਾ ਪੁਲਿਸ ਦੀ CIA ਟੀਮ ਨੇ ਖੰਨਾ ਤੋਂ ਕੀਤਾ ਕਾਬੂ, ਮਾਮਲੇ ’ਚ ਸਗਨਪ੍ਰੀਤ ਦਾ ਨਾਮ ਵੀ ਸਾਹਮਣੇ ਆਉਣ ਦਾ ਦਾਅਵਾ
ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਫਾਇਰਿੰਗ ਮਾਮਲੇ ਵਿੱਚ ਪੁਲਿਸ ਜਾਂਚ ਨੂੰ ਲੈਕੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਆ। ਪਿਛਲੇ ਦਿਨੀਂ ਬਰਨਾਲਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਰਹੇ ਸਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਆ
ਸੂਤਰਾਂ ਮੁਤਾਬਕ, ਬਰਨਾਲਾ ਪੁਲਿਸ ਦੀ CIA ਟੀਮ ਨੇ ਸੌਦਾਗਰ ਸਿੰਘ ਨੂੰ ਖੰਨਾ ਤੋਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੌਦਾਗਰ ਸਿੰਘ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ ਅਤੇ ਉਹ ਆਪਣੇ ਘਰ ਤੋਂ ਫਰਾਰ ਚੱਲ ਰਹੇ ਸਨ
ਸੂਤਰਾਂ ਅਨੁਸਾਰ, ਗੁਲਾਬ ਸਿੱਧੂ ਫਾਇਰਿੰਗ ਮਾਮਲੇ ਦੀ ਜਾਂਚ ਦੌਰਾਨ ਸਗਨਪ੍ਰੀਤ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਦੇ ਨਾਮ ਵੀ ਸਾਹਮਣੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਗਨਪ੍ਰੀਤ ਪਹਿਲਾਂ ਹੀ ਦੇਸ਼ ਤੋਂ ਬਾਹਰ ਹੈ।
ਹਾਲਾਂਕਿ, ਇਨ੍ਹਾਂ ਦਾਅਵਿਆਂ ਸਬੰਧੀ ਬਰਨਾਲਾ ਪੁਲਿਸ ਵੱਲੋਂ ਅਜੇ ਤੱਕ ਕੋਈ ਵਿਸਥਾਰਤ ਅਧਿਕਾਰਤ ਜਾਣਕਾਰੀ ਜਾਂ ਪੁਸ਼ਟੀ ਜਨਤਕ ਨਹੀਂ ਕੀਤੀ ਗਈ। ਇਸ ਲਈ ਮਾਮਲੇ ਨਾਲ ਜੁੜੇ ਤੱਥਾਂ ਦੀ ਪੂਰੀ ਤਸਵੀਰ ਪੁਲਿਸ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਹੀ ਸਪਸ਼ਟ ਹੋਵੇਗੀ
ਸੂਤਰਾਂ ਦਾ ਦਾਅਵਾ ਹੈ ਕਿ ਪੁਲਿਸ ਦੀ ਜਾਂਚ ਅਜੇ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹੋਰ ਵੀ ਅਹਿਮ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੌਦਾਗਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ, ਇਸ ’ਤੇ ਸਭ ਦੀ ਨਜ਼ਰ ਹੈ
