ਤਸਵੀਰਾਂ ਦੇਖ ਸਕਦੇ ਹੋ, ਬਰਨਾਲਾ ਪੁਲਿਸ ਨੇ ਅੱਜ ਗੁਲਾਬ ਸਿੱਧੂ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਿਆਂ ਦਾ ਐਨਕਾਊਂਟਰ ਕਰ ਦਿੱਤਾ, ਤੇ ਐਨਕਾਊਂਟਰ ਕਰਨ ਤੋਂ ਬਾਅਦ ਇਨ੍ਹਾਂ ਨੂੰ ਕਾਬੂ ਕਰਲਿਆ ਆ
ਤੁਹਾਨੂੰ ਦਸਦੀਏ ਬਰਨਾਲਾ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ ਗੁਲਾਬੀ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ
ਜਾਣਕਾਰੀ ਮੁਤਾਬਕ ਵਾਰਦਾਤ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਸੀ। ਤਾ ਜਦੋ ਇਨ੍ਹਾਂ ਸ਼ੂਟਰਾ ਦਾ ਅੱਜ ਟਿਕਾਣਾ ਪਤਾ ਲੱਗਾ ਤਾਂ ਮੌਕੇ ਤੇ ਪੁਲਿਸ ਇਨ੍ਹਾਂ ਨੂੰ ਫੜ੍ਹਨ ਪਹੁੰਚੀ ਤਾਂ ਇਨ੍ਹਾਂ ਨੇ ਅੱਗੇਓ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਤੇ ਫਾਇਰਿੰਗ ਕੀਤੀ ਤੇ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬ ਫਾਇਰ ਕੀਤੇ ਤੇ ਜਿਸ ਤੋਂ ਬਾਅਦ ਇਨ੍ਹਾਂ ਨੂੰ ਫੇਰ ਫੜ੍ਹਨ ਚ’ ਕਾਮਯਾਬ ਹੋਈ ਪੁਲਿਸ, ਮੌਕੇ ਤੋਂ ਤਸਵੀਰਾਂ ਵੀ ਆਈਆਂ ਨੇ ਜਿਥੇ ਦੇਖ ਸਕਦੇ ਉਹ ਮੋਟਰਸਾਈਕਲ ਪਿਆ ਨਜਰ ਆ ਰਿਹਾ, ਇਸ ਜਗ੍ਹਾ ਤੇ ਪੁਲਿਸ ਨੇ ਐਨਕਾਊਂਟਰ ਕੀਤਾ ਇਨ੍ਹਾਂ ਸ਼ੂਟਰਾਂ ਦਾ
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਮੁਕਾਬਲੇ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਹੋਰ ਵੇਰਵੇ ਅਧਿਕਾਰਤ ਤੌਰ ‘ਤੇ ਸਾਂਝੇ ਕੀਤੇ ਜਾਣੇ ਬਾਕੀ ਹਨ
ਇਸ ਪੂਰੇ ਮਾਮਲੇ ਨੂੰ ਲੈ ਕੇ ਪਟਿਆਲਾ ਰੇਂਜ ਦੇ DIG ਵੱਲੋਂ ਅੱਜ ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਉਮੀਦ ਹੈ ਕਿ ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਵੱਲੋਂ ਮੁਕਾਬਲੇ, ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਅਤੇ ਫਾਇਰਿੰਗ ਦੀ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ
