ਗੁਲਜ਼ਾਰ ਮਾਮਲੇ ਚ’ ਪੁਲਿਸ ਨੇ ਕੀਤੀ ਸਰਪੰਚ ਸਮੇਤ ਕਈ ਲੋਕਾਂ ਤੇ FIR ਦਰਜ

ਸੰਗਰੂਰ: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਮਾਹੌਲ ਉਸ ਸਮੇਂ ਗਰਮਾ ਗਿਆ,ਜਦੋਂ ਇੱਕ ਜਨ ਸਭਾ ਚ’ ਪਿੰਡ ਚ’ ਵਿਕ ਰਹੇ ਨਸ਼ਿਆਂ ਨੂੰ ਲੈਕੇ ਸਵਾਲ ਚੁੱਕਣ ਵਾਲੇ 50 ਸਾਲਾ ਗੁਲਜ਼ਾਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ

ਪਰਿਵਾਰਕ ਮੈਂਬਰਾਂ ਮੁਤਾਬਕ, ਗੁਲਜ਼ਾਰ ਸਿੰਘ ਨੇ ਜ਼ਹਿਰੀਲਾ ਪਦਾਰਥ ਖਾਣ ਤੋਂ ਬਾਅਦ ਆਪਣੀ ਸਿਹਤ ਵਿਗੜਨ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੂੰ ਪਹਿਲਾਂ ਸੰਗਰੂਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ

POLICE ਨੇ ਦਰਜ ਕੀਤੀ FIR

ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਵਿੱਚ FIR ਦਰਜ ਕੀਤੀ ਗਈ ਹੈ। ਉਪਲਬਧ ਜਾਣਕਾਰੀ ਅਨੁਸਾਰ, ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਥਾਣਾ ਦਿੜ੍ਹਬਾ ਵਿੱਚ ਮਾਮਲਾ ਦਰਜ ਕੀਤਾ ਗਿਆ

ਦੱਸਿਆ ਜਾ ਰਿਹਾ ਹੈ ਕਿ FIR ਨੰਬਰ 24, ਮਿਤੀ 8 ਸਤੰਬਰ 2026 ਤਹਿਤ ਭਾਰਤੀ ਨਿਆਂ ਸੰਹਿਤਾ ਦੀ ਧਾਰਾ 108 ਅਤੇ SC/ST ਐਕਟ ਦੀ ਧਾਰਾ 3(1)(R)(S) ਅਧੀਨ ਕੇਸ ਦਰਜ ਕੀਤਾ ਗਿਆ ਹੈ

FIR ਵਿੱਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿੱਚ ਬਲਜੀਤ ਸਿੰਘ ਉਰਫ਼ ਰਾਜ, ਸੁਖਦੇਵ ਸਿੰਘ ਉਰਫ਼ ਸੁੱਖਾ, ਵਿੱਕੀ ਸਿੰਘ, ਗੋਨਾ ਸਿੰਘ ਅਤੇ ਬਲਜਿੰਦਰ ਕੌਰ ਸਮੇਤ ਹੋਰਾਂ ਦੇ ਨਾਮ ਦੱਸੇ ਗਏ ਹਨ।

ਘਟਨਾ ਤੋਂ ਬਾਅਦ ਸਿਆਸੀ ਮਾਹੌਲ ਗਰਮਾਇਆ

ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਦੋਸ਼-ਪ੍ਰਤੀਦੋਸ਼ ਦਾ ਦੌਰ ਤੇਜ਼ ਹੋ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ, ਜਦਕਿ ਮਾਮਲੇ ਦੀ ਪੁਲਿਸ ਜਾਂਚ ਜਾਰੀ ਹੈ।

ਫਿਲਹਾਲ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਪੂਰੇ ਮਾਮਲੇ ਦੀ ਸੱਚਾਈ ਪੁਲਿਸ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਹੀ ਸਪਸ਼ਟ ਹੋ ਸਕੇਗੀ