ਗੁਰਦਾਸਪੁਰ : ਤੁਹਾਨੂੰ ਦਸਦੀਏ ਅੱਜ CM ਭਗਵੰਤ ਮਾਨ ਵਲੋਂ ਗੁਰਦਾਸਪੁਰ ਜਿਲੇ ਦਾ ਦੌਰਾ ਕੀਤਾ ਗਿਆ, ਇਸ ਮੌਕੇ ਉਨ੍ਹਾਂ ਵਲੋਂ ਹੜ੍ਹ ਪੀੜਤਾਂ ਲੋਕਾਂ ਨੂੰ ਮੁਆਫਜ਼ਾ ਦਿੱਤਾ ਗਿਆ, ਉਨ੍ਹਾਂ ਨੂੰ ਚੈੱਕ ਵੰਡੇ ਗਏ, ਇਸ ਮੌਕੇ ਪੰਜਾਬ ਮਨੋਰਿਟੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ CM ਮਾਨ ਦਾ ਧੰਨਵਾਦ ਵੀ ਕੀਤਾ , ਜਿਨ੍ਹਾਂ ਨੇ ਹੜ੍ਹ ਪੀੜਤਾਂ ਦੇ ਪਰਿਵਾਰਾਂ ਦੀ ਬਾਂਹ ਫੜ੍ਹੀ, ਉਨ੍ਹਾਂ ਨੂੰ ਮੁਆਫਜ਼ਾ ਦਿੱਤਾ ਗਿਆ, ਉਨ੍ਹਾਂ ਦੇ ਦੁਆਰਾ ਘਰ ਬਣਾਉਣ ਵਾਸਤੇ ਚੈੱਕ ਦਿੱਤੇ ਨੇ
ਸਟੇਜ ਤੋਂ ਬੋਲਦਿਆਂ ਕਮ ਮਾਨ ਨੇ ਕਿਹਾ ਕਿ ਅੱਜ ਪ੍ਰਭਾਵਿਤ ਪਰਿਵਾਰਾਂ ਨੂੰ 377 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਦੀ ਮੁੜ ਉਸਾਰੀ ਲਈ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ 70,000 ਰੁਪਏ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਨੇ


