ਇੱਕੋ ਮੁਹੱਲੇ ਵਿਚ ਰਹਿਣ ਵਾਲ਼ੇ ਪ੍ਰੇਮੀ ਅਤੇ ਪ੍ਰੇਮਿਕਾ ਦੀ ਉੱਠੀ ਅਰਥੀ

ਗੁਰਦਾਸਪੁਰ ਦੇ ਮੁਹੱਲਾ ਸ਼ਹਿਜ਼ਾਦਾ ਨੰਗਲ ਵਿੱਚ ਇੱਕ ਨੌਜਵਾਨ ਵਿਕਰਾਂਤ ਮਸੀਹ ਅੱਤੇ ਓਸਦੀ ਪ੍ਰੇਮੀਕਾ ਨੇਹਾ ਵਲੌ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੇ ਵਿਕਰਾਂਤ ਮਸੀਹ ਨੇ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ (ਜਰਮਨ) ਜਾਣ ਦੇ ਲਈ 24 ਲੱਖ ਰੁਪਏ ਦਿੱਤੇ ਸੀ ਪਰ ਉਸਦੇ ਇਸ਼ਤੇਦਾਰਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਾ ਰਹੇ ਸਨ ਜਿਸ ਕਰਕੇ ਨੌਜਵਾਨ ਕਾਫੀ ਪ੍ਰੇਸ਼ਾਨ ਸੀ ਅੱਤੇ ਧਾਰੀਵਾਲ ਜਾ ਕੇ ਉਸਨੇ ਆਪਣੀ ਪ੍ਰੇਮਿਕਾ ਨੇਹਾ ਨੂੰ ਇਸ ਗੱਲ ਬਾਰੇ ਦਸਿਆ ਕਿ ਉਸਨੇ ਜਿਹਰੀਲੀ ਵਸਤੂ ਨਿਗਲ ਲਈ ਹੈ ਜਿਸਤੋਂ ਬਾਅਦ ਉਸਦੀ ਪ੍ਰੇਮੀਕਾ ਨੇਹਾ ਨੇ ਵੀ ਜਹਿਰੀਲੀ ਵਸਤੂ ਨਿਗਲ ਲਈ ਜਿਸ ਤੋਂ ਬਾਅਦ ਦੋਨਾਂ ਦੀ ਮੌਤ ਹੋ ਗਈ ਪੁਲਿਸ ਨੇ ਦੋਨਾਂ ਦੀ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ 4 ਰਿਸ਼ਤੇਦਾਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਵਿਕਰਾਂਤ ਮਸੀਹ ਦੇ ਭਰਾ ਰੋਹਿਤ ਮਸੀਹ ਨੇ ਦਸਿਆ ਕਿ ਉਸ ਦੇ ਭਰਾ ਨੇ ਵਿਦੇਸ਼ (ਜਰਮਨ) ਜਾਣ ਦੇ ਲਈ ਰਿਸ਼ਤੇਦਾਰਾਂ ਨੂੰ 24 ਲੱਖ ਰੁਪਏ ਦਿੱਤੇ ਹੋਏ ਸਨ ਪਰ ਉਹਨਾਂ ਦੇ ਰਿਸ਼ਤੇਦਾਰਾਂ ਨੇ ਨਾਂ ਤਾਂ ਉਸਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਾ ਰਹੇ ਸਨ ਜਿਸ ਕਰ ਕੇ ਉਹ ਕਾਫੀ ਪਰੇਸ਼ਾਨ ਸੀ ਉਹਨਾਂ ਦੱਸਿਆ ਕਿ ਉਸਦੀ ਪ੍ਰੇਮਿਕਾ ਨੇਹਾ ਵੀ ਉਸਦੇ ਨਾਲ ਵਿਦੇਸ਼ ਜਾਣਾ ਚਾਹੁੰਦੀ ਸੀ ਪਰ ਰਿਸ਼ਤੇਦਾਰਾਂ ਵੱਲੋਂ ਕੀਤੇ ਗਏ ਧੋਖੇ ਕਾਰਨ ਉਹ ਦੋਨੋਂ ਵਿਦੇਸ਼ ਨਹੀ ਜਾ ਸਕੇ ਅੱਤੇ ਉਹਨਾਂ ਨੇ ਪ੍ਰੇਸ਼ਾਨ ਹੋਕੇ ਧਾਰੀਵਾਲ ਵਿਖੇ ਜਾ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਿਹੜੇ ਰਿਸ਼ਤੇਦਾਰਾਂ ਨੇ ਉਨ੍ਹਾਂ ਨਾਲ ਠੱਗੀ ਕੀਤੀ ਹੈ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਕਿਓਕਿ ਉਹਨਾਂ ਦੇ ਰਿਸ਼ਤੇਦਰਾਂ ਕਰਕੇ ਦੋ ਜਾਨਾਂ ਗਈਆਂ ਹਨ

Tags :