ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ MLA ਗੁਰਦੀਪ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਸਿਆਸੀ ਲੋਕਾਂ ਨੇ ਕੁਝ ਲੋਕਾਂ ਨਾਲ ਜ਼ੁਲਮ ਕੀਤਾ, ਉਹਨਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਅਸੀਂ ਅੱਜ ਉਹਨਾਂ ਦੀ ਆਵਾਜ਼ ਉਠਾਣ ਆਏ ਹਾਂ।
ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਧਮਕੀ ਦਿੱਤੀ ਸੀ। ਉਨ੍ਹਾਂ ਦੇ ਬੇਟੇ ਦੀ ਪੋਸਟ ‘ਤੇ ਟਿੱਪਣੀ ਕਰਨ ਵਾਲੇ ਵਿਅਕਤੀ ਨੂੰ 6 ਘੰਟਿਆਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦਾ ਦਾਅਵਾ ਹੈ ਕਿ ਸੁਖਜਿੰਦਰ ਰੰਧਾਵਾ ਦੇ ਗੈਂਗਸਟਰਾਂ ਨਾਲ ਸਿੱਧੇ ਸੰਬੰਧ ਹਨ।
ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਡੇਰਾ ਬਾਬਾ ਨਾਨਕ ‘ਚ 2017 ਤੋਂ ਜੋ ਕੁਝ ਹੋਇਆ, ਉਸ ਵਿੱਚ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੀ ਮਦਦ ਕੀਤੀ। ਉਸ ਦੀ ਮਾਂ ਨੂੰ ਵੀ ਇਨ੍ਹਾਂ ਨੇ ਸਰਪੰਚ ਬਣਾਇਆ ਸੀ।
ਉਨ੍ਹਾਂ ਅੰਦੇਸ਼ਾ ਜਤਾਇਆ ਕਿ ਜਦੋਂ ਸੁਖਜਿੰਦਰ ਰੰਧਾਵਾ ਜੇਲ੍ਹ ਮੰਤਰੀ ਸਨ, ਤਦ ਉਹ ਗੈਂਗਸਟਰਾਂ ਦੀ ਮਦਦ ਕਰਦੇ ਰਹੇ। ਉਨ੍ਹਾਂ ਨੇ ਕਿਹਾ ਕਿ ਮੁਖਤਾਰ ਅੰਸਾਰੀ ‘ਤੇ ਮਾਮਲਾ ਦਰਜ ਕਰ ਕੇ ਉਸ ਨੂੰ ਲਿਆਂਦੇ ਰਹੇ, ਜਦ ਕਿ ਉੱਤਰ ਪ੍ਰਦੇਸ਼ ਸਰਕਾਰ ਕਹਿੰਦੀ ਰਹੀ ਕਿ ਮੁਖਤਾਰ ਅੰਸਾਰੀ ਨੂੰ ਸਾਡੇ ਹਵਾਲੇ ਕਰੋ।
ਉਨ੍ਹਾਂ ਇਹ ਵੀ ਕਿਹਾ ਕਿ ਜੇ ਪੱਪੂ ਦਿਲਾਵਾ ਦੇ ਕਤਲ ਦੀ ਜਾਂਚ ਕਰਨੀ ਹੈ, ਤਾਂ ਜੱਗੂ ਨੂੰ ਰਿਮਾਂਡ ‘ਤੇ ਲਿਆ ਜਾਵੇ



