ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਹੋਈ ਮੌਤ

ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਮੌਤ ਹੋਣ ਦੀ ਦੁੱਖਦਾਇਕ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਡੇਂਗੂ ਦਾ ਇਲਾਜ ਚੱਲ ਰਿਹਾ ਸੀ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ।

ਗੁਰਮੀਤ ਸਿੰਘ ਪਿੰਕੀ ਨੂੰ ਪੰਜਾਬ ਵਿੱਚ ਅੱਤਵਾਦ ਦੌਰਾਨ ਪੁਲਿਸ ਦਾ ਸੂਹੀਆ ਮੰਨਿਆ ਜਾਂਦਾ ਸੀ। ਪਿੰਕੀ ਨੂੰ ਬਾਅਦ ਵਿੱਚ ਥਾਣੇਦਾਰ ਬਣਾ ਦਿੱਤਾ ਗਿਆ ਸੀ। ਇਸਤੋ ਇਲਾਵਾ ਪਿੰਕੀ ਕੈਟ ਨੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਜਿਸ ਲਈ ਉਸ ਨੂੰ ਮੈਡਲ ਵੀ ਮਿਲਿਆ ਸੀ। ਪਿੰਕੀ ਕਤਲ ਕੇਸ ਵਿੱਚ ਉਸਦਾ ਨਾਂ ਆਉਣ ਤੋਂ ਬਾਅਦ ਵਿਵਾਦਾਂ ਵਿੱਚ ਰਹੇ।

Tags :