ਕੁੱਟਮਾਰ ਦੀ ਘਟਨਾ ਤੋਂ ਬਾਅਦ ਗੁਰਸਿਮਰਨ ਮੰਡ ਅਤੇ ਅਮਿਤ ਅਰੋੜਾ ਮੁੜ ਸੋਸ਼ਲ ਮੀਡੀਆ ’ਤੇ ਸਰਗਰਮ ਹੋ ਗਏ ਹਨ। ਦੋਵਾਂ ਨੇ Instagram Live ਰਾਹੀਂ ਆਪਣੀ ਗੱਲ ਰੱਖਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ।
Instagram Live ਦੌਰਾਨ ਗੁਰਸਿਮਰਨ ਮੰਡ ਨੇ ਹੱਥ ਜੋੜ ਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ
