ਅੰਬਾਲਾ : ਭੜਕਾਊ ਭਾਸ਼ਣ ਦੇਣ ਵਾਲੇ ਗੁਰਸਿਮਰਨ ਸਿੰਘ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜੋ ਕਿ ਅੰਬਾਲਾ ਦੀ ਆ ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਗੁਰਸਿਮਰਨ ਸਿੰਘ ਮੰਡ ਨਾਲ ਬਹਿਸ ਅਤੇ ਮਾਫ਼ੀ ਮੰਗਣ ਵਾਲੇ ਦ੍ਰਿਸ਼ ਦਿਖਾਈ ਦੇ ਰਹੇ ਹਨ
ਮਿਲੀ ਜਾਣਕਾਰੀ ਮੁਤਾਬਕ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗੁਰਸਿਮਰਨ ਸਿੰਘ ਮੰਡ ਕਿਸੇ ਮਾਮਲੇ ਨੂੰ ਲੈ ਕੇ ਵਿਵਾਦ ਵਿੱਚ ਆ ਗਏ। ਵਾਇਰਲ ਵੀਡੀਓ ਵਿੱਚ ਉਹ ਕੁਝ ਲੋਕਾਂ ਦੇ ਸਾਹਮਣੇ ਆਪਣੀ ਗੱਲ ਰੱਖਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ, ਘਟਨਾ ਦੇ ਪੂਰੇ ਕਾਰਨਾਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ
ਦੱਸਿਆ ਜਾ ਰਿਹਾ ਹੈ ਕਿ ਗੁਰਸਿਮਰਨ ਸਿੰਘ ਮੰਡ ਵੱਲੋਂ ਮਾਮਲੇ ਸਬੰਧੀ ਆਪਣਾ ਪੱਖ ਵੀ ਰੱਖਿਆ ਜਾ ਸਕਦਾ ਹੈ। ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਇਸ ਘਟਨਾ ਬਾਰੇ ਕੋਈ ਅਧਿਕਾਰਤ ਬਿਆਨ ਆਉਣ ਤੋਂ ਬਾਅਦ ਹੀ ਸਥਿਤੀ ਹੋਰ ਸਪੱਸ਼ਟ ਹੋਵੇਗੀ
