ਫਿਲਮ ਦੀ ਸ਼ੂਟਿੰਗ ਕਰਦੇ ਦੌਰਾਨ ਜਖ਼ਮੀ ਹੋਏ ਗੁਰੂ ਰੰਧਾਵਾ

ਮੁੰਬਈ : ਪੰਜਾਬੀ ਗਾਇਕ ਗੁਰੂ ਰੰਧਾਵਾ ਸਟੰਟ ਕਰਦੇ ਹੋਏ ਜ਼ਖ਼ਮੀ ਹੋ ਗਏ। ਇਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਗੁਰੂ ਆਪਣੀ ਆਉਣ ਵਾਲੀ ਫਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਕਰ ਰਹੇ ਸਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ ਪਰ ਅਜੇ ਤੱਕ ਇਸ ਬਾਰੇ ਜ਼ਿਆਦਾ ਅਪਡੇਟ ਨਹੀਂ ਹੈ।

ਤਸਵੀਰ ਸ਼ੇਅਰ ਕਰਦੇ ਹੋਏ ਰੰਧਾਵਾ ਨੇ ਲਿਖਿਆ, “ਮੇਰਾ ਪਹਿਲਾ ਸਟੰਟ, ਮੇਰੀ ਪਹਿਲੀ ਸੱਟ, ਪਰ ਮੇਰਾ ਹੌਸਲਾ ਬਰਕਰਾਰ ਹੈ। ਫਿਲਮ ਸ਼ੌਂਕੀ ਸਰਦਾਰ ਦੇ ਸੈੱਟ ਤੋਂ ਇੱਕ ਯਾਦ। ਐਕਸ਼ਨ ਦੇ ਨਾਲ ਇਹ ਬਹੁਤ ਮੁਸ਼ਕਲ ਕੰਮ ਹੈ, ਪਰ ਮੈਂ ਆਪਣੇ ਦਰਸ਼ਕਾਂ ਲਈ ਸਖ਼ਤ ਮਿਹਨਤ ਕਰਾਂਗਾ।” ਫੋਟੋ ਵਿੱਚ, ਗਾਇਕ ਨੂੰ ਸਰਵਾਈਕਲ ਕਾਲਰ ਨਾਲ ਇੱਕ ਹਸਪਤਾਲ ਦੇ ਬੈੱਡ ‘ਤੇ ਪਿਆ ਦਿਖਾਇਆ ਗਿਆ ਹੈ

Tags :