ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਚ’ ਪਹੁੰਚੇ ਸੁਖਬੀਰ ਬਾਦਲ, ਦੇਖੋ ਵੀਡੀਓ

ਜਲੰਧਰ : ਸ੍ਰੀ ਗੁਰੂ ਰਵੀਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ 1 ਫਰਵਰੀ ਨੂੰ ਦੇਸ਼-ਵਿਦੇਸ਼ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿੱਚ ਅੱਜ ਜਲੰਧਰ ਦੀ ਇਤਿਹਾਸਕ ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵੀਦਾਸ ਧਾਮ ਤੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਨਤਮਸਤਕ ਹੋਣ ਪਹੁੰਚੇ

ਸੁਖਬੀਰ ਬਾਦਲ ਵੱਲੋਂ ਵਧਾਈ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ
ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਪਹੁੰਚੇ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਇਕੱਠੀ ਹੋਈ ਹੈ।

ਸੁਖਬੀਰ ਬਾਦਲ ਨੇ ਪੰਜਾਬ ਦੀ ਤਾਕਤ ਬਾਰੇ ਗੱਲ ਕਰਦਿਆਂ ਕਿਹਾ:

“ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਰਹਿੰਦੇ ਹਨ। ਇਹੀ ਆਪਸੀ ਪਿਆਰ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ। ਜੇਕਰ ਸਾਡਾ ਘਰ (ਪੰਜਾਬ) ਤਾਕਤਵਰ ਹੋਵੇਗਾ, ਤਾਂ ਹੀ ਦੇਸ਼ ਤਰੱਕੀ ਕਰੇਗਾ

PM ਮੋਦੀ ਦੀ ਫੇਰੀ ‘ਤੇ ਬਾਦਲ ਦਾ ਬਿਆਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਬਾਰੇ ਪੁੱਛੇ ਜਾਣ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਪਵਿੱਤਰ ਅਵਸਰ ‘ਤੇ ਜੋ ਵੀ ਆਉਂਦਾ ਹੈ, ਉਸ ਦਾ ਦਿਲੋਂ ਸਵਾਗਤ ਹੈ ਅਤੇ ਉਹ ਇਸ ਲਈ ਧੰਨਵਾਦੀ ਹਨ