ਮੋਹਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਬੀਤੀ ਰਾਤ ਮੋਹਾਲੀ ਦੇ ਸੁਹਾਣਾ ਇਲਾਕੇ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਖਬਰ ਮਿਲੀ ਹੈ। ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਦੇ ਨਜ਼ਦੀਕ ਸੜਕ ਉੱਤੇ ਗੁਟਕਾ ਸਾਹਿਬ ਦੇ ਅੰਗ ਖਿਲਾਰੇ ਹੋਏ ਮਿਲੇ ਗਏ।

ਜਿਸਤੋ ਬਾਅਦ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋ ਤੁਰੰਤ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੱਲ ਦੇਰ ਰਾਤ 11 ਵਜੇ ਦੀ ਇਹ ਘਟਨਾ ਦੱਸੀ ਜਾ ਰਹੀ ਹੈ।