ਅੰਮ੍ਰਿਤਸਰ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਫੈਸਲਾ
ਜਾਣਕਾਰੀ ਅਨੁਸਾਰ, ਇਹ ਅਹਿਮ ਫੈਸਲਾ SGPC ਦੀ ਅੰਤ੍ਰਿੰਗ ਕਮੇਟੀ (Executive Committee) ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਫੈਸਲੇ ਨੇ ਸਿੱਖ ਹਲਕਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ, ਜਿਸ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੂੰ ਸੇਵਾਵਾਂ ਤੋਂ ਮੁਕਤ ਕਰਨ ਦਾ ਐਲਾਨ ਕੀਤਾ ਗਿਆ। ਜਾਣਾਕਿ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਛੁੱਟੀ ਕਰ ਦਿੱਤੀ ਹੈ
ਕੀ ਹੈ ਪੂਰਾ ਮਾਮਲਾ?
ਪਿਛਲੇ ਦਿਨੀ ਗਿਆਨੀ ਰਘਬੀਰ ਸਿੰਘ ਨੇ ਜਲੰਧਰ ਪ੍ਰੈੱਸ ਕਾਨਫਰੰਸ ਕਰਕੇ SGPC ਤੇ ਬਾਦਲ ਤੇ’ ਲਾਏ ਸੀ ਵੱਡੇ ਇਲਜ਼ਾਮ, ਭ੍ਰਿਸ਼ਟਾਚਾਰ ਦੇ ਵੀ ਇਲਜ਼ਾਮ ਲਗਾਏ ਸੀ, ਕਿਹਾ ਸੀ ਬਾਦਲ ਦੀ ਪੁਛਤਪਨਾਹੀ ਹੇਠ ਇਹ ਸਾਰਾ ਭ੍ਰਿਸ਼ਟਾਚਾਰ ਹੋ ਰਿਹਾ, ਗੁਰੂ ਘਰ ਦੀਆਂ ਜ਼ਮੀਨਾਂ ਵੇਚ ਪੈਸੇ ਜੇਬਾਂ ਚ’ ਪਾਏ ਜਾ ਰਹੇ ਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਕਮਾਕੇ ਵੱਡਾ ਘਪਲਾ ਕੀਤਾ ਜਾ ਰਿਹਾ
