ਲੁਧਿਆਣਾ : ਅੱਜ PM ਮੋਦੀ ਪੰਜਾਬ ਦੌਰੇ ਤੇ’ ਉਨ੍ਹਾਂ ਨੇ ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਰੱਖ ਦਿੱਤਾ ਹੈ ਤੇ ਲੁਧਿਆਣਾ ਹਲਵਾਰਾ ਏਅਰਪੋਰਟ ਦਾ ਵੀ ਉਦਘਾਟਨ ਕਰ ਦਿੱਤਾ ਹੈ ਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਗਰ ਮੁੜ ਮੰਗ ਰੱਖੀ ਹੈ। ਮੁੱਖ ਮੰਤਰੀ ਨੇ PM ਮੋਦੀ ਨੂੰ ਅਪੀਲ ਕੀਤੀ ਹੈ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਹਲਵਾਰਾ ਏਅਰਪੋਰਟ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾਵੇ
ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀ ਕੁਰਬਾਨੀ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਣ ਲਈ ਇਹ ਇੱਕ ਵੱਡਾ ਕਦਮ ਹੋਵੇਗਾ। ਜ਼ਿਕਰਯੋਗ ਹੈ ਕਿ ਹਲਵਾਰਾ ਏਅਰਪੋਰਟ ਦਾ ਅੱਜ ਉਦਘਾਟਨ ਹੋ ਚੁੱਕਾ ਹੈ ਅਤੇ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਇਸ ਦਾ ਨਾਮ ਸ਼ਹੀਦਾਂ ਤੇ ਰਖਿਆ ਜਾਵੇ
“ਸਾਡੇ ਸ਼ਹੀਦ ਸਾਡਾ ਮਾਣ ਹਨ। ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।” – ਭਗਵੰਤ ਮਾਨ
ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ:
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਾਨ ਸਰਕਾਰ ਨੇ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ ਦਾ ਨਾਮਕਰਨ ਕਰਨ ਦੀ ਪਹਿਲ ਕੀਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾ ਚੁੱਕਾ ਹੈ। ਹੁਣ ਸਰਕਾਰ ਹਲਵਾਰਾ ਏਅਰਪੋਰਟ ਰਾਹੀਂ ਗਦਰੀ ਸ਼ਹੀਦਾਂ ਦੇ ਸਤਿਕਾਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਿਤ ਕਰਨਾ ਚਾਹੁੰਦੀ ਹੈ

