ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ
ਜਾਣਕਾਰੀ ਮੁਤਾਬਿਕ ਹਰਜੀਤ ਸਿੰਘ ਕਵਰੇਜ਼ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ, ਤੇ ਪਿੱਛੇ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਬਿਨਾਂ ਸਾਈਡ ਦੇਖੇ ਅਚਾਨਕ ਕੱਟ ਮਾਰ ਦਿੱਤਾ, ਜਿਸ ਦੀ ਚਪੇਟ ਵਿੱਚ ਹਰਜੀਤ ਸਿੰਘ ਗਰੇਵਾਲ ਆ ਗਏ। ਟੱਕਰ ਇੱਨੀ ਭਿਆਨਕ ਸੀ ਕਿ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਦਰਦਨਾਕ ਮੌਤ ਹੋ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਖ਼ਬਰ ਦੀ ਕਵਰੇਜ਼ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ।
ਮਿਲੀ ਜਾਣਕਾਰੀ ਅਨੁਸਾਰ, ਉਸੇ ਦੌਰਾਨ ਰਾਜਸਥਾਨ ਤੋਂ ਆਏ ਟਰੱਕ ਨੇ ਤੇਜ਼ ਰਫ਼ਤਾਰ ਨਾਲ ਬਿਨਾਂ ਸਾਈਡ ਦੇਖੇ ਅਚਾਨਕ ਕੱਟ ਮਾਰ ਦਿੱਤਾ, ਜਿਸ ਦੀ ਚਪੇਟ ਵਿੱਚ ਹਰਜੀਤ ਸਿੰਘ ਗਰੇਵਾਲ ਆ ਗਏ। ਟੱਕਰ ਇੱਨੀ ਭਿਆਨਕ ਸੀ ਕਿ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਲੋਕਾਂ ਮੁਤਾਬਕ ਟਰੱਕ ਡਰਾਈਵਰ ਭਾਰੀ ਰਸ਼ ਦੇ ਬਾਵਜੂਦ ਵਾਹਨ ਤੇਜ਼ੀ ਨਾਲ ਚਲਾ ਰਿਹਾ ਸੀ। ਹਾਦਸਾ ਇੰਨਾ ਅਚਾਨਕ ਹੋਇਆ ਕਿ ਲੋਕਾਂ ਨੂੰ ਸਮਝ ਆਉਂਦਿਆਂ ਹੀ ਸਭ ਕੁਝ ਖਤਮ ਹੋ ਚੁੱਕਾ ਸੀ।
ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਥਾਨਕ ਲੋਕਾਂ ਨੇ ਉਸਨੂੰ ਉਸਦੇ ਹੈਲਪਰ ਸਮੇਤ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਸ਼ਵ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
