ਪ੍ਰਾਈਵੇਟ ਸਕੂਲ ਵਾਲਿਆਂ ਨੂੰ ਮੰਤਰੀ ਹਰਜੋਤ ਬੈਂਸ ਦੀ ਚਿਤਾਵਨੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੜ੍ਹਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਛੁੱਟੀਆਂ ਘੋਸ਼ਿਤ ਕੀਤੀਆਂ ਹਨ ।ਛੁੱ ਟੀਆਂ ਦੇ ਬਾਵਜੂਦ ਕਈ ਥਾਵਾਂ ਤੋਂ ਇਹ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਕੁੱਝ ਪ੍ਰਾਈਵੇਟ ਸਕੂਲ ਆਪਣੀ ਮਨ ਮਰਜ਼ੀ ਕਰਦਿਆਂ ਆਪਣੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੁਲਾ ਰਹੇ ਹਨ। ਇਸ ਸਬੰਧੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਨੇ ਕਿ ਹੁਣ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਸ਼ਿਕਾਇਤ ਮਿਲਦੀ ਹੈ ਤਾਂ ਸੰਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ

ਸਰਕਾਰ ਵੱਲੋਂ ਇਸ ਸਬੰਧੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਅਤੇ ਸ਼ਿੱਖਿਆ ਵਿਭਾਗ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਕਿਸੇ ਵੀ ਅਜਿਹੀ ਉਲੰਘਣਾ ਦੀ ਸੂਚਨਾ ਮਿਲਣ ‘ਤੇ ਤੁਰੰਤ ਜਾਂਚ ਕਰਕੇ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਹ ਹਦਾਇਤ ਦਿੱਤੀ ਗਈ ਹੈ ਕਿ ਉਹ ਸਮੇ-ਸਮੇ ‘ਤੇ ਸਕੂਲਾਂ ਦੀ ਜਾਂਚ ਕਰਕੇ ਇਹ ਯਕੀਨੀ ਬਣਾਵਣ ਕਿ ਕਿਸੇ ਵੀ ਅਧਿਆਪਕ ਜਾਂ ਵਿਦਿਆਰਥੀ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਹੋਵੇ