ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੰਗਲਵਾਰ ਦੁਪਹਿਰ 2 ਵਜੇ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ। ਜਿੱਥੇ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਉਨ੍ਹਾਂ ਨੇ ਧਾਰਮਿਕ ਸਜ਼ਾ ਦੀ ਪਾਲਣਾ ਕਰਦਿਆਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ₹1100 ਰੁਪਏ ਦਾ ਕੜਾਹ ਪ੍ਰਸ਼ਾਦ ਭੇਟ ਕੀਤਾ, ਨਾਲ ਹੀ ਦਸਵੰਧ ਵਜੋਂ ਇੱਕ ਮਹੀਨੇ ਦੀ ਤਨਖ਼ਾਹ ਵੀ ਦਾਨ ਕੀਤੀ।’ ਨਾਲ ਹੀ ਉਨ੍ਹਾਂ ਨੇ 20 ਲੱਖ ਰੁਪਏ ਦੀ ਰਕਮ ਵੀ ਧਾਰਮਿਕ ਥਾਵਾਂ ਵੱਲ ਜਾਣ ਵਾਲੀਆਂ ਸੜਕਾਂ ਦੇ ਨਵੇਂ ਨਿਰਮਾਣ ਲਈ ਦਿੱਤੀ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ 6 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਹੁਕਮ ਦੀ ਪੂਰੀ ਪਾਲਣਾ ਕੀਤੀ। ਸੇਵਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਪੰਥ ਤੋਂ ਮਾਫੀ ਮੰਗੀ ਅਤੇ ਗੁਰੂ ਸਾਹਿਬ ਅੱਗੇ ਪੰਥ ਤੇ ਪੰਜਾਬ ਦੀ ਸੇਵਾ ਕਰਨ ਦਾ ਬਲ ਮੰਗਿਆ


#ViralPunjab
#PunjabNews
#BreakingPunjab
#PunjabDiAwaz
#PunjabiUpdate
#PunjabPolitics
#PunjabLive
#AkalTakht
#GoldenTemple
#HarjotBains