ਸ੍ਰੀ ਆਨੰਦਪੁਰ ਸਾਹਿਬ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਸੰਪਰਕ ਮੁਹਿੰਮ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕੇ ਦੇ ਬੂਥ ਇੰਚਾਰਜਾਂ ਨਾਲ ਬੈਠਕ ਕੀਤੀ
ਬੈਠਕ ਦੌਰਾਨ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਡੋਰ-ਟੂ-ਡੋਰ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਬੂਥ ਪੱਧਰ ‘ਤੇ ਰਣਨੀਤੀ ‘ਤੇ ਵੀ ਚਰਚਾ ਹੋਈ
ਹਰਜੋਤ ਬੈਂਸ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕ ਭਲਾਈ ਨਾਲ ਜੁੜੀਆਂ ਸਹੂਲਤਾਂ ਬਾਰੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਹੈ। ਉਨ੍ਹਾਂ ਬੂਥ ਇੰਚਾਰਜਾਂ ਨੂੰ ਲੋਕਾਂ ਤੱਕ ਪਹੁੰਚ ਬਣਾਉਣ ਅਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ
ਬੈਠਕ ਵਿੱਚ ਸ਼ਾਮਲ ਬੂਥ ਇੰਚਾਰਜਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮਾਂ ਬਾਰੇ ਜਾਣੂ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਇਮਾਨਦਾਰ ਰਾਜਨੀਤੀ ਦਾ ਸਾਥ ਦੇਣ ਲਈ ਪ੍ਰੇਰਿਤ ਕਰਨ ਦੀ ਗੱਲ ਵੀ ਕਹੀ
