ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਹੋਈ ਖਤਮ

ਚੰਡੀਗੜ੍ਹ : ਪੰਜਾਬ ਦੇ ਲੱਖਾਂ ਸ਼ਹਿਰੀ ਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਭਰ ਦੇ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਆਖਿਰਕਾਰ ਖ਼ਤਮ ਹੋ ਗਈ ਹੈ

ਇਸ ਗੱਲ ਦੀ ਪੁਸ਼ਟੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਆ। ਮੰਤਰੀ ਨੇ ਦੱਸਿਆ ਕਿ ਸਰਕਾਰ ਅਤੇ ਸਫਾਈ ਕਰਮਚਾਰੀ ਯੂਨੀਅਨਾਂ ਵਿਚਕਾਰ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਤੇ ਜਿਸ ਤੋਂ ਬਾਅਦ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ ਤੇ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਪੂਰੇ ਪੰਜਾਬ ਵਿੱਚੋਂ ਕੂੜੇ ਦੀ ਮੁਕੰਮਲ ਸਫਾਈ ਕਰ ਦਿੱਤੀ ਜਾਵੇਗੀ