ਮਹਾਰਾਸ਼ਟਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇੰਦਰ ਫੜਨਵੀਸ ਨਾਲ ਮੁੰਬਈ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਮਾਰੋਹਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਤੇ ਉਨ੍ਹਾਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸੱਦਾ ਪੱਤਰ ਭੇਟ ਕੀਤਾ। ਮੰਤਰੀ ਬੈਂਸ ਨੇ ਕਿਹਾ ਕਿ ਇਹ ਸਮਾਗਮ ਸਿੱਖ ਇਤਿਹਾਸ ਦਾ ਮਹੱਤਵਪੂਰਨ ਅਧਿਆਇ ਹੈ, ਜੋ ਕੌਮ ਦੀ ਸ਼ਹਾਦਤ ਅਤੇ ਮਨੁੱਖਤਾ ਲਈ ਦਿੱਤੀ ਕੁਰਬਾਨੀ ਨੂੰ ਯਾਦ ਕਰੇਗਾ। ਉਨ੍ਹਾਂ ਨੇ ਸਭ ਰਾਜਾਂ ਨੂੰ ਇਸ ਪਵਿੱਤਰ ਮੌਕੇ ‘ਤੇ ਸ਼ਾਮਿਲ ਹੋਣ ਦਾ ਨਿਮੰਤਰਣ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਦੀਪਕ ਬਾਲੀ ਵੀ ਮਾਜੂਦ ਸੀ

