ਸ਼੍ਰੀਨਗਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਸ਼੍ਰੀਨਗਰ ਪਹੁੰਚ ਕੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਸਬੰਧੀ ਹੋ ਰਹੀਆਂ ਤਿਆਰੀਆਂ ਦਾ ਵਿਸਤਾਰ ਨਾਲ ਜਾਇਜ਼ਾ ਲਿਆ ਤੇ CM ਨੂੰ ਸਮਾਗਮ ਚ’ ਆਉਣ ਦਾ ਸੱਦਾ ਵੀ ਦਿੱਤਾ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਅਧਿਕਾਰੀਆਂ ਨੇ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਦੀ ਯੋਜਨਾ, ਸੁਰੱਖਿਆ ਪ੍ਰਬੰਧਾਂ ਤੇ ਸ਼ਰਧਾਲੂਆਂ ਦੀ ਸਹੂਲਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੰਤਰੀ ਬੈਂਸ ਨੇ ਕਿਹਾ ਕਿ ਇਹ ਸ਼ਹੀਦੀ ਪੁਰਬ ਸਾਂਝੀ ਵਿਰਾਸਤ ਅਤੇ ਭਾਈਚਾਰੇ ਦੀ ਏਕਤਾ ਦਾ ਪ੍ਰਤੀਕ ਹੋਵੇਗਾ

