ਮਿਸ਼ਨ ਕਲੀਨ ਪੰਜਾਬ: ਹਰਜੋਤ ਸਿੰਘ ਬੈਂਸ ਖੁਦ ਗਰਾਊਂਡ ’ਤੇ, ਰੋਜ਼ਾਨਾ ਲੈ ਰਹੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ

ਨੰਗਲ : ਮੰਤਰੀ ਵੱਲੋਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫਾਈ ਕਾਰਜਾਂ ਦੀ ਮੌਕੇ ’ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਉਹ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦੇ ਰਹੇ ਹਨ

ਮਿਸ਼ਨ ਤਹਿਤ ਸ਼ਹਿਰਾਂ ਅਤੇ ਕਸਬਿਆਂ ਵਿੱਚ ਸੜਕਾਂ, ਗਲੀਆਂ, ਜਨਤਕ ਥਾਵਾਂ ਅਤੇ ਹੋਰ ਖੇਤਰਾਂ ਦੀ ਸਫਾਈ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੂੜੇ ਦੀ ਸਹੀ ਢੰਗ ਨਾਲ ਸੰਭਾਲ ਅਤੇ ਸਫਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ

ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ਗਰਾਊਂਡ ’ਤੇ ਜਾ ਕੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਨਾਲ ਅਧਿਕਾਰੀਆਂ ਵਿੱਚ ਵੀ ਜਵਾਬਦੇਹੀ ਯਕੀਨੀ ਬਣਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਵਧਾਉਣਾ ਹੈ

‘ਮਿਸ਼ਨ ਕਲੀਨ ਪੰਜਾਬ’ ਤਹਿਤ ਚੱਲ ਰਹੀ ਇਹ ਮੁਹਿੰਮ 7 ਸਤੰਬਰ ਤੱਕ ਜਾਰੀ ਰਹੇਗੀ, ਜਿਸ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਸਫਾਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ