ਮੰਤਰੀ ਹਰਜੋਤ ਬੈਂਸ ਵੱਲੋਂ ਲੁਧਿਆਣਾ ਸ਼ਹਿਰ ਚ’ ਹੋਈ ਸਫ਼ਾਈ ਦਾ ਲਿਆ ਜਾਇਜ਼ਾ

ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪੂਰੇ ਸ਼ਹਿਰ ਦਾ ਵਿਸਥਾਰਪੂਰਵਕ ਦੌਰਾ ਕੀਤਾ ਅਤੇ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਾਡੇ ਸਤਿਕਾਰਯੋਗ ਸਫ਼ਾਈ ਸੇਵਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ

ਸਫ਼ਾਈ ਸੇਵਕਾਂ ਦੇ ਦੁੱਖ-ਸੁੱਖ ਸੁਣੇ
ਦੌਰੇ ਦੌਰਾਨ ਮੰਤਰੀ ਬੈਂਸ ਨੇ ਸਫ਼ਾਈ ਸੇਵਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਜ਼ਮੀਨੀ ਹਕੀਕਤਾਂ ਨੂੰ ਸੁਣਿਆ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ। ਮੁਲਾਕਾਤ ਦੌਰਾਨ ਜਿੱਥੇ ਸ਼ਹਿਰ ਦੇ ਮਜ਼ਬੂਤ ਪੱਖ ਸਾਹਮਣੇ ਆਏ, ਉੱਥੇ ਹੀ ਕੁਝ ਪ੍ਰਬੰਧਕੀ ਕਾਮੀਆਂ (ਗੈਪਸ) ਵੀ ਨੋਟ ਕੀਤੀਆਂ ਗਈਆਂ, ਜਿਨ੍ਹਾਂ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ।

ਮੇਅਰ ਅਤੇ ਉੱਚ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ
ਜ਼ਮੀਨੀ ਪੱਧਰ ‘ਤੇ ਮਿਲੀਆਂ ਕਾਮੀਆਂ ਨੂੰ ਤੁਰੰਤ ਦੂਰ ਕਰਨ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਦੇ ਮੇਅਰ ਅਤੇ ਨਗਰ ਨਿਗਮ ਦੇ ਸਮੂਹ ਉੱਚ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ।

“ਅਸੀਂ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਸਫ਼ਾਈ ਵਿਵਸਥਾ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿਆਂਗੇ। ਜੋ ਵੀ ਖਾਮੀਆਂ ਅੱਜ ਦੇ ਦੌਰੇ ਦੌਰਾਨ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਠੀਕ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।”

— ਹਰਜੋਤ ਸਿੰਘ ਬੈਂਸ