ਹਰਜੋਤ ਬੈਂਸ ਵੱਲੋ 15 ਦਸੰਬਰ ਤੋ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ ਜਾਰੀ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ ਸਰਕਾਰੀ ਸਕੂਲਾਂ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਹਰਜੋਤ ਬੈਂਸ ਵੱਲੋ ਹੁਕਮ ਦਿੱਤੇ ਗਏ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣੀ ਯਕੀਨੀ ਬਣਾਈ ਜਾਵੇ।

ਮੰਤਰੀ ਬੈਂਸ ਨੇ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ  ਜਾਣਕਾਰੀ ਮਿਲ ਸਕੇਗੀ।

Tags :