ਚੰਡੀਗੜ੍ਹ : ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਖਿਡਾਰਨ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਪੰਜਾਬ ਪਹੁੰਚਣ ਤੇ’ ਲੋਕਾਂ ਨੇ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ । ਸ਼ੁੱਕਰਵਾਰ ਸਵੇਰੇ ਜਦੋਂ ਦੋਵੇਂ ਖਿਡਾਰਨ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੀਆਂ, ਤਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੀ ਵੱਡੀ ਗਿਣਤੀ ਨੇ ਉਨ੍ਹਾਂ ਦਾ ਜ਼ਬਰਦਸਤ ਸਵਾਗਤ ਕੀਤਾ | ਇਸ ਮੌਕੇ ‘ਤੇ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਰਸਤੇ ਵਿੱਚ ਲੋਕ ਖਿਡਾਰਨਾਂ ਨੂੰ ਦੇਖਣ ਲਈ ਇਕੱਠੇ ਹੋਏ ਅਤੇ ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ ਦੇ ਬਾਹਰ ਵੱਡੀ ਭੀੜ ਅਤੇ ਗੱਡੀਆਂ ਦੇ ਕਾਰਨ ਕੁਝ ਸਮੇਂ ਲਈ ਟ੍ਰੈਫਿਕ ਜਾਮ ਵੀ ਲੱਗ ਗਿਆ। ਅਮਨਜੋਤ ਕੌਰ ਅਤੇ ਹਰਲੀਨ ਦਿਓਲ ਨੂੰ ਖੁੱਲ੍ਹੀਆਂ ਜੀਪਾਂ ‘ਚ, ਜਿਨ੍ਹਾਂ ਨੂੰ ਫੁੱਲਾਂ ਅਤੇ ਪੋਸਟਰਾਂ ਨਾਲ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਤੇ ਉਨ੍ਹਾਂ ਤੇ’ ਫੁੱਲਾਂ ਦੀ ਵਰਖ਼ਾਂ ਵੀ ਕੀਤੀ, ਚੰਡੀਗੜ੍ਹ ਹਵਾਈ ਅੱਡੇ ਤੋਂ ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਜਾ ਰਿਹਾ ਹੈ।

