ਤਰਨਤਾਰਨ : ਤਰਨਤਾਰਨ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। AAP ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅਕਾਲੀ ਦਲ ਦੀ ਸੁਖਵਿੰਦਰ ਕੌਰ ਰੰਧਾਵਾ ਨੂੰ ਹਰਾ ਕੇ 12091 ਵੋਟਾਂ ਨਾਲ ਵੱਡੀ ਜਿੱਤ ਹਾਸਿਲ ਕੀਤੀ । ਉਧਰ ਸੰਸਦ ਮੈਂਬਰ ਅਮ੍ਰਿਤਪਾਲ ਦੀ ਪਾਰਟੀ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਤੀਜੇ ਸਥਾਨ ‘ਤੇ ਰਹੇ। ਕਾਂਗਰਸ ਦੇ ਕਰਨਬੀਰ ਸਿੰਘ ਬੁਰਜ ਅਤੇ ਭਾਜਪਾ ਦੇ ਹਰਜੀਤ ਸਿੰਘ ਸੰਧੂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ।
ਕਿਸੇ ਕਿੰਨੇ ਵੋਟ ਮਿਲੇ?
ਆਮ ਆਦਮੀ ਪਾਰਟੀ — 42,649
ਸ਼ਿਰੋਮਣੀ ਅਕਾਲੀ ਦਲ — 30,558
ਵਾਰਿਸ ਪੰਜਾਬ ਦੇ — 19,629
ਕਾਂਗਰਸ — 15,078
ਭਾਜਪਾ — 6,239

ਕੇਜਰੀਵਾਲ ਵਲੋਂ ਵਧਾਈ
ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਿੱਤ ਲਈ ਪੰਜਾਬ ਦੀ ਜਨਤਾ ਅਤੇ ਆਪ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤਰਨਤਾਰਨ ਚੋਣ ਵਿੱਚ ਮਿਲੀ ਇਹ ਇਤਿਹਾਸਕ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਲੀਡਰਸ਼ਿਪ ਨੂੰ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਹਰ ਇੱਕ ਵਰਕਰ ਦੀ ਮਹਨਤ ਅਤੇ ਪੰਜਾਬ ਦੀ ਜਨਤਾ ਦੇ ਭਰੋਸੇ ਦੀ ਜਿੱਤ ਹੈ

