ਹਰਪਾਲ ਚੀਮਾ ਵੱਲੋਂ ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰ ਯੂਨੀਅਨਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਰਕਰ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੇ ਮਾਮਲੇ ਪਹਿਲ ਦੇ ਆਧਾਰ ’ਤੇ ਨਬੇੜਨ ਦੀ ਸਖ਼ਤ ਹਦਾਇਤ ਕੀਤੀ ਹੈ।

ਰੁਜ਼ਗਾਰ ਨਾਲ ਜੁੜੀਆਂ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਅਤੇ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਰ ਵਰਕਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਇਸ ਸਬੰਧੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮਿਡ-ਡੇ-ਮੀਲ ਵਰਕਰਾਂ ਨੂੰ ਦਰਪੇਸ਼ ਵਿਵਹਾਰਕ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹਾ ਪੱਧਰੀ ਅਧਿਕਾਰੀ ਇਨ੍ਹਾਂ ਮਾਮਲਿਆਂ ਦੀ ਖੁਦ ਸਰਗਰਮੀ ਨਾਲ ਨਿਗਰਾਨੀ ਕਰਨ।

ਮੀਟਿੰਗ ਵਿੱਚ ਸ਼ਾਮਲ ਪ੍ਰਮੁੱਖ ਯੂਨੀਅਨਾਂ ਅਤੇ ਨੁਮਾਇੰਦੇ:

ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਪੋ-ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਬਾਦਲੀਲ ਤਰੀਕੇ ਨਾਲ ਰੱਖੀਆਂ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ’ਤੇ ਸ਼ਾਮਲ ਸਨ:

  • ਮਿਡ-ਡੇ-ਮੀਲ ਕੁੱਕ ਯੂਨੀਅਨ (ਬੀ.ਐਮ.ਐਸ.): ਕਰਮ ਚੰਦ ਚਿੰਡਾਲੀਆ, ਕਮਲਜੀਤ ਕੌਰ, ਪਰਮਜੀਤ ਕੌਰ ਅਤੇ ਮੁਮਤਾਜ਼ ਘੁੰਗਰਾਣਾ।
  • ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ: ਜਸਮੇਲ ਕੌਰ ਬੀੜਕਲਾਂ, ਕੁਲਵਿੰਦਰ ਕੌਰ ਆਦਮਪੁਰ, ਦੇਵਰਾਜ ਵਰਮਾ, ਮੱਖਣ ਸਿੰਘ ਜਖੇਪਲ ਅਤੇ ਹਰਪਾਲ ਕੌਰ।
  • ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ: ਹਰਜਿੰਦਰ ਕੌਰ ਲੋਪੇ, ਜੰਗਬਹਾਦਰ ਕੌਰ ਅਤੇ ਸਿਮਰਜੀਤ ਕੌਰ।
  • ਮਿਡ-ਡੇ-ਮੀਲ ਵਰਕਰਜ਼ ਯੂਨੀਅਨ: ਬਿਮਲਾ ਦੇਵੀ, ਪ੍ਰਵੀਨ ਬਾਲਾ, ਕਮਲੇਸ਼ ਕੌਰ ਅਤੇ ਕਮਲਜੀਤ ਕੌਰ।
  • ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ: ਦੀਪਕ ਨਾਗਪਾਲ, ਪ੍ਰਵੀਨ ਸ਼ਰਮਾ, ਵਿਜੇ ਕੁਮਾਰ ਅਤੇ ਦਵਿੰਦਰ ਸਿੰਘ ਤੇਜਾ।
  • ਮਾਣ-ਭੱਤਾ ਵਰਕਰਜ਼ ਸਾਂਝਾ ਮੋਰਚਾ: ਪਰਮਜੀਤ ਕੌਰ, ਲਖਵਿੰਦਰ ਕੌਰ, ਮਮਤਾ ਸ਼ਰਮਾ, ਸਰਬਜੀਤ ਕੌਰ, ਸ਼ਕੁੰਤਲਾ ਅਤੇ ਰਮਨਜੀਤ।