ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਵੱਡੇ ਮੁਕਾਮ ਹਾਸਲ ਕਰ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹੀ ਹੀ ਇੱਕ ਹੋਰ ਮਿਸਾਲ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਕੁੜੀ ਹਰਪ੍ਰੀਤ ਕੌਰ ਬਰਾੜ ਨੇ ਕੀਤੀ ਹੈ। ਦਰਅਸਲ ਹਰਪ੍ਰੀਤ ਕੌਰ ਬਰਾੜ ਪੁੱਤਰੀ ਡਾਕਟਰ ਸਤਨਾਮ ਸਿੰਘ ਖਾਲਸਾ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਕੇ ਪਿੰਡ ਅਤੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ, ਹਰਪ੍ਰੀਤ ਕੌਰ ਬਰਾੜ ਕੈਨੇਡਾ ਵਿੱਚ ਲਗਨ ਅਤੇ ਮਿਹਨਤ ਨਾਲ ਉੱਚ ਵਿੱਦਿਆ ਪ੍ਰਾਪਤ ਕਰ ਕੇ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਗਈ। ਉਸਦੀ ਮਿਹਨਤ ਸਦਕਾ ਦੁਨੀਆ ਅੰਦਰ ਪਿੰਡ ਬੁਰਜ ਹਰੀਕਾ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਨਿਯੁਕਤੀ ਨਾਲ ਪਿੰਡ ਬੁਰਜ ਹਰੀਕਾ ਸਮੇਤ ਪੂਰੇ ਫ਼ਰੀਦਕੋਟ ਜ਼ਿਲ੍ਹੇ ਅੰਦਰ ਖੁਸ਼ੀ ਪਾਈ ਜਾ ਰਹੀ ਹੈ।
