ਬਿਆਸ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਕ ਅਹਿਮ ਦੌਰੇ ਤਹਿਤ ਪੰਜਾਬ ਦੇ ਇਤਿਹਾਸਕ ਕਸਬੇ ਬਿਆਸ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਵੱਲੋਂ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਗਈ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ
ਮੁਲਾਕਾਤ ਦੇ ਮਾਇਨੇ
ਹਾਲਾਂਕਿ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਅਧਿਕਾਰਤ ਤੌਰ ‘ਤੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਕਿ ਦੋਵਾਂ ਸ਼ਖਸੀਅਤਾਂ ਵਿਚਾਲੇ ਕੀ ਗੱਲਬਾਤ ਹੋਈ, ਪਰ ਇਸ ਨੂੰ ਇੱਕ ਸ਼ਿਸ਼ਟਾਚਾਰ ਅਤੇ ਗੈਰ-ਸਿਆਸੀ ਮੁਲਾਕਾਤ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇੱਥੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਆਸ਼ੀਰਵਾਦ ਲੈਣ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਪਹੁੰਚੇ ਸਨ
