ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੂੰ ਅਚਾਨਕ ਪਿਆ ਦਿਲ ਦਾ ਦੌਰਾ, ਮੌਤ

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਮੱਥਾ ਟੇਕਣ ਆਈ ਬਜ਼ੁਰਗ ਮਹਿਲਾ ਨੂੰ ਅਚਾਨਕ ਦਿਲਾ ਦਾ ਦੌਰਾ ਪੈ ਗਿਆ। ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ 65 ਸਾਲਾ ਬਜ਼ੁਰਗ ਮਹਿਲਾ ਜਦੋਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਲਈ ਜਾਂਦੀ ਹੈ ਤਾਂ ਜਿਵੇਂ ਹੀ ਉਹ ਗੁਰੂ ਘਰ ਦਾਖਲ ਹੁੰਦੀ ਹੈ ਤਾਂ ਉਹ ਉਥੇ ਡਿੱਗ ਜਾਂਦੀ ਹੈ ਤੇ ਜਦੋਂ ਪਰਿਵਾਰ ਵੱਲੋਂ ਕੁਝ ਲੋਕਾਂ ਦੀ ਮਦਦ ਨਾਲ ਉਸ ਨੂੰ ਦੇਖਿਆ ਜਾਂਦਾ ਹੈ ਤੇ ਤੁਰੰਤ ਬਜ਼ੁਰਗ ਮਹਿਲਾ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਮਹਿਲਾ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।

Tags :