ਪਤਨੀ ਨਾਲ ਜ਼ਿੰਦਗੀ ਬਿਤਾਉਣ ਕੈਨੇਡਾ ਗਏ ਨੌਜ਼ਵਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ

ਪੰਜਾਬ ਦੇ ਨੌਜਵਾਨ ਰੌਜੀ-ਰੋਟੀ ਕਮਾਉਣ ਲਈ ਲਗਾਤਾਰ ਵਿਦੇਸ਼ਾ ਦਾ ਰੁੱਖ ਕਰ ਰਹੇ ਹਨ ਅਤੇ ਵਿਦੇਸ਼ ਜਾਣ ਨੂੰ ਪਹਿਲ ਦਿੰਦੇ ਹਨ ਤਾ ਜੋ ਵਧੀਆ ਜੀਵਨ ਗੁਜਾਰ ਸਕਣ। ਪਰ ਵਿਦੇਸ਼ ਨੌਜ਼ਵਾਨਾਂ ਦੀਆ ਲਗਾਤਾਰ ਮੌਤਾਂ ਦੀਆ ਖਬਰਾ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵਿਦੇਸ਼ਾਂ ਵਿੱਚ ਹੋਣ ਵਾਲੀਆਂ ਹਾਰਟ ਅਟੈਕ ਨਾਲ ਮੌਤਾਂ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਹੁਣ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਹਨਦੀਪ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਹਨਦੀਪ ਦੀ ਪਤਨੀ ਕੈਨੇਡਾ ਚਲੀ ਗਈ। ਅਜੇ 6 ਮਹੀਨੇ ਪਹਿਲਾਂ ਹੀ ਹਨਦੀਪ ਵਰਕ ਪਰਮਿਟ ‘ਤੇ ਪਤਨੀ ਕੋਲ ਕੈਨੇਡਾ ਗਿਆ ਸੀ। ਇਸੇ ਦੌਰਾਨ ਅਚਾਨਕ ਕੈਨੇਡਾ ਤੋਂ ਫੋਨ ਆਇਆ ਕਿ ਹਨੀ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ।

Tags :