ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਕਾਸਮੈਟਿਕ ਫੈਕਟਰੀ ਵਿੱਚ ਅੱਗ ਲੱਗਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਫੈਕਟਰੀ ਵਿੱਚ 15-20 ਮਜ਼ਦੂਰ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਘਟਨਾ ਦੀਆ ਵੀਡੀਓ ਵੀ ਸ਼ੋਸਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆ ਹਨ। ਇਹ ਘਟਨਾ ਸੂਬੇ ਦੇ ਸਨਅਤੀ ਸ਼ਹਿਰ ਬੱਦੀ ਦੇ ਝੰਡਾਮਾਜਰੀ ‘ਚ ਵਾਪਰੀ।
ਇੱਥੇ ਕਾਸਮੈਟਿਕ ਉਤਪਾਦ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਬਚਾਅ ਟੀਮ ਵੱਲੋ ਬਚਾਅ ਕਾਰਜ ਜਾਰੀ ਹੈ। ਅੱਗ ਲੱਗਣ ਤੋਂ ਬਾਅਦ ਦੋ ਮਜ਼ਦੂਰਾਂ ਨੇ ਛੱਤ ਤੋਂ ਛਾਲ ਮਾਰ ਦਿੱਤੀ ਅਤੇ ਉਨ੍ਹਾਂ ਦੀਆਂ ਲੱਤਾਂ ਟੁੱਟ ਗਈਆਂ। ਛੱਤ ‘ਤੇ ਔਰਤ ਤੋਂ ਇਲਾਵਾ ਹੋਰ ਲੋਕ ਅੰਦਰ ਫਸੇ ਹੋਏ ਹਨ।
