CM ਮਾਨ ਨੂੰ ਮਿਲਿਆ ਹਾਕੀ ਇੰਡੀਆ ਦਾ ਵਫ਼ਦ, ਪੰਜਾਬ ਦੇ ਪ੍ਰਬੰਧਾਂ ਦੀ ਕੀਤੀ ਰੱਜ ਕੇ ਤਾਰੀਫ਼

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਕੀ ਇੰਡੀਆ ਦੇ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਹਾਕੀ ਜਗਤ ਦੀ ਮਸ਼ਹੂਰ ਹਸਤੀ ਅਤੇ ਨੀਦਰਲੈਂਡ ਦੇ ਸਾਬਕਾ ਹਾਕੀ ਖਿਡਾਰੀ ਫੋਰਿਸ ਵੈਨ ਬੋਵਲੈਂਡਰ ਦਾ ਵੀ ਪੰਜਾਬ ਪਹੁੰਚਣ ’ਤੇ ਸਵਾਗਤ ਕੀਤਾ।

ਮੁੱਖ ਮੰਤਰੀ ਨੇ ਇਸ ਮੁਲਾਕਾਤ ਦੌਰਾਨ ਹਾਕੀ ਇੰਡੀਆ ਦੇ ਨੁਮਾਇੰਦਿਆਂ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਪ੍ਰਬੰਧਾਂ ਅਤੇ ਟੂਰਨਾਮੈਂਟ ਨੂੰ ਸਫਲਤਾਪੂਰਵਕ ਕਰਵਾਉਣ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਭਗਵੰਤ ਮਾਨ ਮੁਤਾਬਕ, ਹਾਕੀ ਇੰਡੀਆ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਮੈਚਾਂ ਦੌਰਾਨ ਕੀਤੇ ਗਏ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਨੇ ਪੰਜਾਬ ਦੀ ਮਹਿਮਾਨਨਿਵਾਜ਼ੀ ਅਤੇ ਮੇਜ਼ਬਾਨੀ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਨੂੰ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਕਈ ਮਹਾਨ ਹਾਕੀ ਖਿਡਾਰੀ ਦਿੱਤੇ ਹਨ ਅਤੇ ਸੂਬਾ ਹਾਕੀ ਦੀ ਖੇਡ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ