ਆਪ ਵਲੋਂ ਹੁਸ਼ਿਆਰਪੁਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਅਤੇ ਨੌਜਵਾਨਾਂ ਦੇ ਹੱਕਾਂ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ MLA Jimpa ਦੀ ਅਗਵਾਈ ਚ’ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਵੰਗਾਰਦਿਆਂ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਦਾ ਨਾਅਰਾ ਬੁਲੰਦ ਕੀਤਾ

ਪ੍ਰਦਰਸ਼ਨ ਦੌਰਾਨ ਪਾਰਟੀ ਵਰਕਰਾਂ ਨੇ ਹੱਥਾਂ ਵਿੱਚ ਬੈਨਰ ਫੜ ਕੇ ਅਤੇ ਸੜਕਾਂ ‘ਤੇ ਥਾਲੀਆਂ ਵਜਾ ਕੇ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਮਾਰੂ ਨੀਤੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਸਿੱਖਿਆ ਪ੍ਰਣਾਲੀ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਦੇਸ਼ ਦੇ ਭਵਿੱਖ ਯਾਨੀ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ