ਹੁਸ਼ਿਆਰਪੁਰ ਦੇ 23 ਸਾਲਾ ਨੌਜ਼ਵਾਨ ਦੀ ਕੈਨੇਡਾ ਵਿੱਚ ਹੋਈ ਮੌਤ

ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟਰਾਂਟੋ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਇਕ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗੜਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਸਦੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਕੈਨੇਡਾ ਦੇ ਸ਼ਹਿਰ ਟਰੈਂਟੋ ਵਿੱਚ ਇਕੱਠੇ ਹੋਏ। 

ਦਰਅਸਲ ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਿਸ ਤੋਂ ਬਾਅਦ ਸਵੇਰੇ ਘਰੋਂ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਕਰਨਜੀਤ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦਾ ਸੀ ਜਿਸ ਦੀ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

Tags :