ਬਠਿੰਡਾ : ਪੰਜਾਬ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਚੋਣ ਪ੍ਰਕਿਰਿਆ ਦੌਰਾਨ, ਮਲਾ ਤੇ ਮੰਤਰੀ ਬਲਜਿੰਦਰ ਕੌਰ ਨੇ ਇੱਕ ਵੱਡਾ ਰਾਜਨੀਤਿਕ ਦਾਅਵਾ ਕੀਤਾ ਹੈ ਕਿ ਇਹ ਸਥਾਨਕ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਕਿਸਮਤ ਤੈਅ ਕਰਨਗੀਆਂ
ਔਰਤਾਂ ਨੂੰ ₹1000 ਦਾ ਵਾਅਦਾ ਪੱਕਾ : ਬਠਿੰਡਾ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਨ ਤੋਂ ਬਾਅਦ, ਮੰਤਰੀ ਬਲਜਿੰਦਰ ਕੌਰ ਨੇ ਇੱਕ ਵਾਰ ਫਿਰ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਦੁਹਰਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵਾਅਦਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ
AAP ਦੇ ਕੰਮਾਂ ‘ਤੇ ਜਨਤਾ ਦਾ ਉਤਸ਼ਾਹ : ਉਨ੍ਹਾਂ ਕਿਹਾ ਕਿ ਧੁੰਦ ਦੇ ਬਾਵਜੂਦ, ਵੋਟਰ ਵੱਡੀ ਗਿਣਤੀ ਵਿੱਚ ਆਪਣੀ ਵੋਟ ਪਾਉਣ ਲਈ ਬਾਹਰ ਆ ਰਹੇ ਹਨ। ਉਨ੍ਹਾਂ ਅਨੁਸਾਰ, ਲੋਕਾਂ ਦਾ ਇਹ ਉਤਸ਼ਾਹ ਆਮ ਆਦਮੀ ਪਾਰਟੀ (AAP) ਸਰਕਾਰ ਦੁਆਰਾ ਕੀਤੇ ਗਏ ਕੰਮਾਂ ਪ੍ਰਤੀ ਜਨਤਾ ਦੇ ਸਮਰਥਨ ਨੂੰ ਦਰਸਾਉਂਦਾ ਹੈ। ਮੰਤਰੀ ਨ ਕਿਹਾ ਕਿ ‘ਆਪ’ ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲੜ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੋਕ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣਗੇ
ਉਨ੍ਹਾਂ ਕਿਹਾ ਕਿ ਧੁੰਦ ਦੇ ਬਾਵਜੂਦ, ਵੋਟਰ ਵੱਡੀ ਗਿਣਤੀ ਵਿੱਚ ਆਪਣੀ ਵੋਟ ਪਾਉਣ ਲਈ ਬਾਹਰ ਆ ਰਹੇ ਹਨ। ਉਨ੍ਹਾਂ ਅਨੁਸਾਰ, ਲੋਕਾਂ ਦਾ ਇਹ ਉਤਸ਼ਾਹ ਆਮ ਆਦਮੀ ਪਾਰਟੀ (AAP) ਸਰਕਾਰ ਦੁਆਰਾ ਕੀਤੇ ਗਏ ਕੰਮਾਂ ਪ੍ਰਤੀ ਜਨਤਾ ਦੇ ਸਮਰਥਨ ਨੂੰ ਦਰਸਾਉਂਦਾ ਹੈ। ਮੰਤਰੀ ਨੇ ਕਿਹਾ ਕਿ ‘ਆਪ’ ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲੜ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੋਕ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣਗੇ।
ਮੁਫ਼ਤ ਬਿਜਲੀ ਅਤੇ ਰੁਜ਼ਗਾਰ ਦੀ ਗੱਲ : ਪ੍ਰੋਫੈਸਰ ਬਲਜਿੰਦਰ ਕੌਰ ਨੇ ਸਰਕਾਰ ਦੇ ਪ੍ਰਮੁੱਖ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ:
ਹਰ ਪਿੰਡ ਵਿੱਚ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ।
ਛੋਟੀਆਂ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ।
ਵੱਡੇ ਪੱਧਰ ‘ਤੇ ਰੁਜ਼ਗਾਰ ਦਿੱਤਾ ਗਿਆ ਹੈ।
ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ
