ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕੂਲੀ ਵਿਦਿਆਰਥੀ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਦੱਸ ਦਈਏ ਕਿ ਮਾਨ ਸਰਕਾਰ ਦੇ ਯਤਨਾ ਸਦਕਾ ਮੋਹਾਲੀ ਵਿੱਚ ਪੰਜਾਬ ਦਾ ਪਹਿਲਾ ਸਕੂਲ ਆਫ ਐਮੀਨੈਂਸ ਖੋਲਿ੍ਹਆ ਜਾਵੇਗਾ। ਵੱਡਾ ਐਲਾਨ ਕਰਦਿਆ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾ ਦੀ ਨੁਹਾਰ ਬਦਲੀ ਜਾਵੇਗੀ ਅਤੇ ਪੰਜਾਬ ਨੂੰ ਨਸ਼ਾਮੁਕਤ ਕੀਤਾ ਜਾਵੇਗਾ। ਇਸਤੋਂ ਇਲਾਵਾ 117 ਸਕੂਲ ਵੀ ਅਪਗ੍ਰੇਡ ਹੋਣਗੇ।