ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਗ੍ਰਿਫਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ‘ਚ ਹਾਈ ਕੋਰਟ ਤੋਂ ਬਾਹਰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਦੀਏ ਇਮਰਾਨ ਖਾਨ ਅੱਜ ਕਈ ਮਾਮਲਿਆਂ ਚ’ ਜਮਾਨਤ ਲਈ ਹਾਈ ਕੋਰਟ ਪਹੁੰਚੇ ਜਿੱਥੇ ਇਮਰਾਨ ਖਾਨ ਨੂੰ ‘ਅਲਕਾਦਿਰ ਟਰੱਸਟ ਕੇਸ’ ‘ਚ ਗ੍ਰਿਫਤਾਰ ਕੀਤਾ ਗਿਆ ਹੈ। PTI ਨੇਤਾ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ ‘ਚ ਆ ਗਏ ਨੇ ਤੇ ਪੀਟੀਆਈ ਨੇ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

ਦੱਸਦੀਏ ਇਮਰਾਨ ਖਾਨ ਨੇ ਹਾਲ ਹੀ ‘ਚ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ ‘ਤੇ ਗੰਭੀਰ ਆਰੋਪ ਲਾਏ ਸੀ ਕਿ ਮੇਜਰ ਜਨਰਲ ਫੈਸਲ ਨਸੀਰ ਉਸ ਦੀ ਹੱਤਿਆ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਮਰਾਨ ਦੇ ਇਸ ਬਿਆਨ ਲਈ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਫਟਕਾਰ ਵੀ ਲਗਾਈ ਸੀ। ਇਮਰਾਨ ਖਾਨ ਦੀ ਪਾਰਟੀ PTI ਨੇਤਾ ਮੁਸਰਤ ਚੀਮਾ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਲੋਂ ਇਮਰਾਨ ਖਾਨ ਤੇ’ ਤਸ਼ੱਦਦ ਕੀਤੇ ਜਾ ਰਹੇ ਨੇ ਤੇ ਉਹ ਇਮਰਾਨ ਖਾਨ ਨੂੰ ਕੁੱਟ ਰਹੇ ਨੇ

Tags :