ਆਸਟ੍ਰੇਲੀਆ ਨੇ ਜਿੱਤਿਆ ਟਾਸ, ਪੀਐਮ ਮੋਦੀ ਨੇ ਟੀਮ ਇੰਡੀਆ ਨੂੰ ਦਿੱਤੀਆ ਸ਼ੁੱਭਕਾਮਨਾਵਾਂ

ਆਸਟ੍ਰੇਲੀਆ ਟੀਮ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਇਸ ਤਰ੍ਹਾਂ ਭਾਰਤ ਜਲਦ ਹੀ ਪਹਿਲਾਂ ਬੱਲ਼ੇਬਾਜ਼ੀ ਲਈ ਉਤਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਇੰਡੀਆ ਨੂੰ ਵਿਸ਼ਵ ਕੱਪ ਫਾਈਨਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ”ਟੀਮ ਇੰਡੀਆ ਨੂੰ ਸ਼ੁੱਭਕਾਮਨਾਵਾਂ। 140 ਕਰੋੜ ਭਾਰਤੀ ਤੁਹਾਨੂੰ ਉਤਸ਼ਾਹਿਤ ਕਰ ਰਹੇ ਹਨ। ਤੁਸੀਂ ਚਮਕਦੇ ਰਹੋ, ਵਧੀਆ ਖੇਡਦੇ ਰਹੋ ਅਤੇ ਖੇਡ ਦੀ ਭਾਵਨਾ ਨੂੰ ਬਰਕਰਾਰ ਰੱਖੋ।”

Tags :