ਚੱਲ ਰਹੇ ਤਨਾਅ ਵਿਚਾਲੇ ਭਾਰਤ ਨੇ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਮੁੜ ਕੀਤੀਆ ਸ਼ੁਰੂ

ਕੈਨੇਡਾ ਤੋਂ ਭਾਰਤ ਆਉਣ ਵਾਲੇ ਲੋਕਾਂ ਲਈ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਨੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਮਗਰੋਂ ਐਂਟਰੀ, ਬਿਜਨੈਸ, ਮੈਡੀਕਲ ਅਤੇ ਕਾਨਫਰੰਸ ਵੀਜ਼ਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ।

ਜਲਦ ਹੀ ਇਹ ਵੀਜ਼ਾ ਸੇਵਾਵਾਂ ਮੁੜ ਚਾਲੂ ਹੋ ਜਾਣਗੀਆਂ।ਇਹ ਸੇਵਾਵਾਂ ਪਿਛਲੇ ਮਹੀਨੇ ਕੂਟਨੀਤਕ ਵਿਵਾਦ ਕਾਰਨ ਬੰਦ ਕਰ ਦਿੱਤੀਆਂ ਗਈਆਂ ਸਨ। ਹਾਈ ਕਮਿਸ਼ਨ ਨੇ ਕਿਹਾ, ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀਆਂ ਸੇਵਾਵਾਂ ਮੁੜ ਸ਼ੁਰੂ ਹੋ ਜਾਣਗੀਆਂ।

Tags :