ਭਲਕੇ ਪਨਬੱਸ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਹਿਣਗੀਆਂ ਬੰਦ

ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸਾਰੀਆਂ ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਬੰਦ ਰਹਿਣਗੀਆਂ, ਇਸ ਦੇ ਨਾਲ ਹੀ ਸ਼ਹਿਰਾਂ ਨੂੰ ਸਬਜ਼ੀਆਂ ਦੀ ਸਪਲਾਈ ਵੀ ਬੰਦ ਰਹੇਗੀ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਠੱਪ ਰੱਖੀ ਜਾਵੇਗੀ ਕਿਉਕਿ ਕਿਸਾਨ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਲਾਉਣਗੇ।

ਇਹ ਵੀ ਖ਼ਬਰ ਹੈ ਕਿ ਪਨਬੱਸ/ਪੀਆਰਟੀਸੀ ਯੂਨੀਅਨ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹਣ ਜਾ ਰਹੀ ਹੈ। ਇਸ ਕਾਰਨ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ ਪਰ ਹਾਲਾਂਕਿ ਕਿਸੇ ਵੀ ਵਿਭਾਗੀ ਅਧਿਕਾਰੀ ਨੇ ਬੱਸਾਂ ਦੇ ਮੁਕੰਮਲ ਬੰਦ ਹੋਣ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।

Tags :