ਭਾਰਤ-ਕੋਰੀਆ ਹਾਕੀ ਮੁਕਾਬਲੇ ਦੌਰਾਨ ਸਟੇਡੀਅਮ ਪਹੁੰਚੇ CM ਮਾਨ, ਖਿਡਾਰੀਆਂ ਤੇ ਦਰਸ਼ਕਾਂ ਦਾ ਵਧਾਇਆ ਹੌਸਲਾ

ਜਲੰਧਰ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੌਰਾਨ ਭਾਰਤ ਅਤੇ ਕੋਰੀਆ ਵਿਚਾਲੇ ਹੋਏ ਮੁਕਾਬਲੇ ਨੂੰ ਦੇਖਣ ਲਈ ਸਟੇਡੀਅਮ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੈਦਾਨ ਵਿੱਚ ਖੇਡ ਰਹੇ ਦੋਵਾਂ ਟੀਮਾਂ ਦੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਦਰਸ਼ਕਾਂ ਦਾ ਵੀ ਉਤਸ਼ਾਹ ਵਧਾਇਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਸ ਵੱਕਾਰੀ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਮੁਤਾਬਕ ਇਸ ਨਾਲ ਪੰਜਾਬ ਨੇ ਖੇਡ ਜਗਤ ਵਿੱਚ ਆਪਣੀ ਪੁਰਾਣੀ ਪਛਾਣ ਅਤੇ ਸ਼ਾਨ ਨੂੰ ਮੁੜ ਮਜ਼ਬੂਤ ਕੀਤਾ ਹੈ।

CM ਮਾਨ ਨੇ ਸਟੇਡੀਅਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਖੇਡ ਪ੍ਰੇਮੀਆਂ ਦੇ ਜੋਸ਼ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦਰਸ਼ਕਾਂ ਦਾ ਇਹ ਉਤਸ਼ਾਹ ਦਰਸਾਉਂਦਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਮੁੜ ਖੇਡਾਂ ਵੱਲ ਰੁਖ ਕਰ ਰਹੀ ਹੈ ਅਤੇ ਦੇਸ਼ ਲਈ ਅੰਤਰਰਾਸ਼ਟਰੀ ਪੱਧਰ ‘ਤੇ ਤਮਗੇ ਜਿੱਤਣ ਦਾ ਜਜ਼ਬਾ ਰੱਖਦੀ ਹੈ।

ਮੁੱਖ ਮੰਤਰੀ ਨੇ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ‘ਚੱਕ ਦੇ ਇੰਡੀਆ’ ਦਾ ਨਾਅਰਾ ਵੀ ਦਿੱ