ਅੰਮ੍ਰਿਤਸਰ ਦੇ ਪਿੰਡ ਤਰਸਿੱਕਾ ਵਿੱਚ ਆਪਸੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਸਬ ਇੰਸਪੈਕਟਰ ਮਨਜੀਤ ਸਿੰਘ, ਐਸ.ਐਚ.ਓ. ਥਾਣਾ ਤਰਸਿੱਕਾ ਨੇ ਕਾਰਵਾਈ ਕਰਦਿਆਂ ਆਪਣੇ ਸਰਕਾਰੀ ਪਿਸਤੌਲ ਨਾਲ ਪੰਜ ਫਾਇਰ ਕੀਤੇ ਅਤੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ। ਮੁਠਭੇੜ ਦੌਰਾਨ ਐਸ.ਐਚ.ਓ. ਦੀ ਸਰਕਾਰੀ ਗੱਡੀ ਨੂੰ ਵੀ ਨੁਕਸਾਨ ਪਹੁੰਚਿਆ।
ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਹੋਏ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
