ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨ ਆਪਣੀਆ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਹੁਣ ਫਿਰ ਤੋ ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ 28 ਫਰਵਰੀ ਤੋਂ 1 ਮਾਰਚ ਤੱਕ ਲਗਾਈ ਗਈ ਹੈ।
ਦੱਸ ਦੇਈਏ ਕਿ ਪਟਿਆਲਾ ਤੇ ਸੰਗਰੂਰ ਜ਼ਿਲ੍ਹੇ ‘ਚ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ 29 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਵਿਚਾਲੇ ਦੀ ਮੀਟਿੰਗ ਹੋਵੇਗੀ ਜਿਸ ਵਿਚ ਦਿੱਲੀ ਕੂਚ ‘ਤੇ ਆਖਰੀ ਫੈਸਲਾ ਲਿਆ ਜਾਵੇਗਾ।