ਮੁਕਤਸਰ ਸਾਹਿਬ ਵਿੱਚ ਭਤੀਜੇ ਨੇ ਆਈਫੌਨ ਲੈਣ ਵਾਸਤੇ ਆਪਣੇ ਤਾਏੇ ਨੂੰ ਹੀ ਮਾਰ ਮੁਕਾਇਆ। ਇਸਤੋਂ ਬਾਅਦ ਲਾਸ਼ ਨੂੰ ਬੋਰੀ ਵਿੱਚ ਭਰਕੇ ਰਾਜਸਥਾਨ ਫੀਡਰ ਨਹਿਰ ਵਿੱਚ ਸੁੱਟ ਦਿੱਤਾ। ਘਟਨਾ ਗਿੱਦੜਬਾਹਾ ਦੇ ਪਿੰਡ ਮਧੀਰ ਦੀ ਹੈ। ਇੱਥੇ ਸਥਾਨਕ ਪੁਲਿਸ ਨੇ ਦੋਸ਼ੀ ਭਤੀਜੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਫਰਾਰ ਹੈ।
ਦੋਸ਼ੀ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਗਿੱਦੜਬਾਹਾ, ਮਧੀਰ ਹਾਲ ਵਾਸੀ ਦੇ ਰੂਪ ਵਿੱਚ ਹੋਈ ਹੈ। ਕਤਲ ਤੋਂ ਬਾਅਦ ਦੋਸ਼ੀ ਨੇ ਤਾਏ ਦੇ ਬੈਂਕ ਖਾਤੇ ਵਿੱਚੋਂ 65 ਹਜ਼ਾਰ ਰੁਪਏ ਕਢਵਾ ਲਏ ਅਤੇ ਨਵਾਂ ਆਈਫੋਨ ਖਰੀਦ ਲਿਆ। ਦੂਜੇ ਪਾਸੇ ਕਤਲ ਦੇ 12 ਦਿਨ ਬਾਅਦ ਵੀ ਮ੍ਰਿਤਕ ਦੀ ਲਾਸ਼ ਨਹਿਰ ਵਿੱਚੋਂ ਨਹੀਂ ਮਿਲੀ ਹੈ।
