ਹਰਿਆਣਾ ਦੇ ਸੀਨੀਅਰ IPS Y. ਪੂਰਨ ਕੁਮਾਰ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ IPS ਅਧਿਕਾਰੀ Y. ਪੂਰਨ ਕੁਮਾਰ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਆ । ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੇ ਘਰ (ਮਕਾਨ ਨੰਬਰ 116) ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ। ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਹਾਲਾਂਕਿ, ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਉਨ੍ਹਾਂ ਨੇ ਇਹ ਕਦਮ ਕਿਉਂ ਚੁੱਕਿਆ। ਚੰਡੀਗੜ੍ਹ ਪੁਲਿਸ ਦੀ SSP ਕੰਵਰਦੀਪ ਕੌਰ ਖੁਦ ਮੌਕੇ ‘ਤੇ ਮੌਜੂਦ ਹੈ ਅਤੇ ਜਾਂਚ ਦੀ ਅਗਵਾਈ ਕਰ ਰਹੀ ਹੈ।

Y ਪੂਰਨ ਕੁਮਾਰ ਇੱਕ ADGP ਰੈਂਕ ਦੇ ਸੀਨੀਅਰ ਅਧਿਕਾਰੀ ਸਨ। ਹਾਲ ਹੀ ਵਿੱਚ, 29 ਸਤੰਬਰ ਨੂੰ ਉਨ੍ਹਾਂ ਨੂੰ ਰੋਹਤਕ ਦੇ ਸੁਨਾਰੀਆ ਸਥਿਤ ਪੁਲਿਸ ਟ੍ਰੇਨਿੰਗ ਕਾਲਜ (ਪੀਟੀਸੀ) ਵਿੱਚ ਤਾਇਨਾਤ ਕੀਤਾ ਗਿਆ ਸੀ। ਉਹ ਇਸ ਸਮੇਂ 7 ਅਕਤੂਬਰ ਤੱਕ ਛੁੱਟੀ ‘ਤੇ ਸਨ। Y. ਪੂਰਨ ਕੁਮਾਰ ਦੀ ਪਤਨੀ ਅਮਨ ਪੀ. ਕੁਮਾਰ ਇੱਸ ਅਧਿਕਾਰੀ ਹੈ, ਜੋ 5 ਅਕਤੂਬਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਅਧਿਕਾਰੀਆਂ ਨਾਲ ਜਾਪਾਨ ਗਈ ਸੀ। ਉਹ ਕੱਲ੍ਹ ਸ਼ਾਮ ਭਾਰਤ ਵਾਪਸ ਆਉਣ ਦੀ ਉਮੀਦ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਵਿਗਿਆਨਕ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਵੱਲੋਂ ਘਰ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੀ ਸੱਚਾਈ ਸਾਹਮਣੇ ਆ ਸਕੇ।

ਇਸ ਅਚਾਨਕ ਘਟਨਾ ਨਾਲ ਪੁਲਿਸ ਵਿਭਾਗ ਅਤੇ ਰਾਜ ਪ੍ਰਸ਼ਾਸਨ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। Y. ਪੂਰਨ ਕੁਮਾਰ ਆਪਣੀ ਇਮਾਨਦਾਰੀ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਨਾਲ ਵਿਭਾਗ ਵਿੱਚ ਗਹਿਰਾ ਦੁੱਖ ਵਿਆਪਕ ਹੈ