ਟਰੇਨ ਵਿੱਚੋ ਲਾੜੀ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਨੂੰ ਜ਼ਹਿਰੀਲੀ ਚੀਜ਼ ਖੁਆ ਪ੍ਰੇਮੀ ਨਾਲ ਹੋਈ ਫਰਾਰ

ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਲਾੜੀ ਆਪਣੇ ਸਹੁਰੇ ਪਰਿਵਾਰ ਨਾਲ ਟਰੇਨ ਵਿੱਚ ਜਾ ਰਹੀ ਸੀ ਤਾਂ ਇਸ ਦੋਰਾਨ ਲਾੜੀ ਆਪਣੇ ਪਤੀ ਅਤੇ ਪਰਿਵਾਰ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਪ੍ਰੇਮੀ ਨਾਲ ਫਰਾਰ ਹੋ ਗਈ। ਲਾੜੇ ਅਤੇ ਪਰਿਵਾਰ ਨੂੰ ਇੱਕ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦਾ ਇਲਾਜ ਜਾਰੀ ਹੈ। ਰਾਜਸਥਾਨ ਦਾ ਰਹਿਣ ਵਾਲਾ ਇਹ ਪਰਿਵਾਰ ਮੁਗਲਸਰਾਏ ਵਿੱਚ ਆਪਣੇ ਬੇਟੇ ਦਾ ਵਿਆਹ ਕਰਵਾ ਕੇ ਬਨਾਰਸ ਸਿਟੀ ਰੇਲਵੇ ਸਟੇਸ਼ਨ ਤੋਂ ਮਰੁਧਰ ਐਕਸਪ੍ਰੈਸ ਰਾਹੀਂ ਜੈਪੁਰ ਵਾਪਸ ਜਾ ਰਿਹਾ ਸੀ ਅਤੇ ਰਾਸਤੇ ਵਿੱਚ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਨਪੁਰ ਰੇਲਵੇ ਸਟੇਸ਼ਨ ‘ਤੇ ਟਰੇਨ ਰੁਕਣ ਤੋਂ ਬਾਅਦ ਲਾੜੀ ਅਤੇ ਉਸ ਦਾ ਸਾਥੀ ਫਰਾਰ ਹੋ ਗਏ। ਪੁਲਿਸ ਨੇ ਫਰਾਰ ਲਾੜੀ ਅਤੇ ਉਸਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags :