‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’: ਤਾਲਮੇਲ ਕਮੇਟੀ ਦੀ ਅਹਿਮ ਬੈਠਕ 6 ਅਕਤੂਬਰ ਨੂੰ

ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਇਹ ਬੈਠਕ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਬੈਠਕ ਦੌਰਾਨ ਇਸ ਐਕਟ ਨਾਲ ਜੁੜੇ ਵੱਖ-ਵੱਖ ਪਹਿਲੂਆਂ ਅਤੇ ਕਾਨੂੰਨੀ ਮੱਦਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੋਏ ਸੁਝਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਤਾਲਮੇਲ ਬਿਠਾਉਣ ਅਤੇ ਵੱਖ-ਵੱਖ ਧਿਰਾਂ ਵਿਚਕਾਰ ਆਪਸੀ ਸਹਿਮਤੀ ਬਣਾਉਣ ਲਈ ਅਗਲੀ ਰਣਨੀਤੀ ਉੱਤੇ ਚਰਚਾ ਹੋਣ ਦੀ ਸੰਭਾਵਨਾ ਹੈ।