ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ। ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।
ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹਨ।
