ਸੜਕ ਤੇ ਖੜੀ ਟਰਾਲੀ ਵਿੱਚ ਬੇਕਾਬੂ ਕਾਰ ਨੇ ਮਾਰੀ ਟੱਕਰ, ਮਾਂ-ਪਿਓ ਸਮੇਤ ਧੀ ਦੀ ਮੌਤ

ਜਲੰਧਰ ਅੰਮ੍ਰਿਤਸਰ ਹਾਈਵੇ ਤੇ ਭਿਆਨਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਸੜਕ ‘ਤੇ ਖੜੀ ਟਰਾਲੀ ਵਿੱਚ ਬੇਕਾਬੂ ਕਾਰ ਨੇ ਜੋਰਦਾਰ ਟੱਕਰ ਮਾਰ ਦਿੱਤੀ। ਇਸ ਦੋਰਾਨ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀ ਮੌਤ ਹੋ ਗਈ। ਹਾਦਸਾ ਇੰਨਾ ਜਿਆਦਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਤੱਕ ਵੜ ਗਈ ਅਤੇ ਕਾਰ ਵਿੱਚ ਸਵਾਰ ਸਾਰੇ ਮੈਂਬਰਾਂ ਦੀ ਮੌਕੇ ਤੇ ਹੀ ਮੌਤ ਹੋਈ ਗਈ।

ਰਾਹਗੀਰਾਂ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਪਠਾਨਕੋਟ ਚੌਕ ਵੱਲ ਜਾ ਰਹੀ ਸੀ। ਫਿਲਹਾਲ ਪੁਲਿਸ ਨੇ ਟ੍ਰੈਕਟਰ ਅਤੇ ਟਰਾਲੀ  ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਰਾਲੀ ਚਾਲਕ ਦੀ ਭਾਲ ਕੀਤੀ ਜਾਰੀ ਹੈ।

Tags :